April 14, 2021
4 ਅਕਤੂਬਰ 2015 ਨੂੰ ਬਹਿਬਲ ਕਲਾਂ ਪਿੰਡ ਨੇੜੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ ਵਾਸਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।
ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਕਾਰ ਢਾਈ ਮਹੀਨੇ ਤੋਂ ਬੰਦ ਪਈ ਗੱਲਬਾਤ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਪਿੰਡ ਅਕਾਲਗੜ੍ਹ ਵਿਖੇ ਸਿੱਖ ਸੰਘਰਸ਼ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਜੁਝਾਰੂ ਭਾਈ ਲਾਲ ਸਿੰਘ ਦੀ ਕਰੀਬ ਤਿੰਨ ਦਹਾਕੇ ਲੰਮੀ ਕੈਦ ਤੋਂ ਬਾਅਦ ਪੱਕੀ ਰਿਹਾਈ ਹੋਣ ਉੱਤੇ ਬੀਤੇ ਦਿਨੀਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। 4 ਅਪਰੈਲ 2021 ਨੂੰ ਭਾਈ ਲਾਲ ਸਿੰਘ ਦੇ ਪਿੰਡ ਅਕਾਲਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਸਿੱਖ ਸੰਘਰਸ਼ ਅਤੇ ਸਿੱਖ ਜਗਤ ਨਾਲ ਜੁੜੀਆਂ ਨਾਮਵਰ ਸਖਸ਼ੀਅਤਾਂ ਨੇ ਹਾਜ਼ਰੀ ਭਰੀ।
ਹਿੰਦੂਤਵ ਹੁਕਮਰਾਨ ਇਕ ਪਾਸੇ ਪਾਰਲੀਮੈਟ ਵਿਚ ਅਤੇ ਜਨਤਕ ਤੌਰ ਤੇ 1962 ਵਿਚ ਚੀਨ ਵੱਲੋਂ ਲਦਾਖ ਵਿਚ 39 ਹਜ਼ਾਰ ਸਕੇਅਰ ਵਰਗ ਕਿਲੋਮੀਟਰ ਇਲਾਕੇ ਉਤੇ ਕੀਤੇ ਗਏ ਕਬਜੇ ਸੰਬੰਧੀ ਕਹਿੰਦੇ ਹਨ ਕਿ ਜਦੋਂ ਤੱਕ ਇਕ-ਇਕ ਇੰਚ ਇਲਾਕੇ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋ ਤੱਕ ਅਸੀਂ ਚੈਨ ਨਾਲ ਨਹੀਂ ਬੈਠਾਂਗੇ ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਸਮੇਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਪ੍ਰਚਾਰ ਲਈ ਅਜੋਕੇ ਯੁੱਗ ਦੇ ਇਨਾਂ ਮੰਚਾਂ ਦੀ ਢੁੱਕਵੀਂ ਵਰਤੋਂ ਕੀਤੀ ਜਾਵੇ। ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਯੂਟਿਊਬ ‘ਤੇ ਚੱਲ ਰਹੇ ਨਿਊਜ਼ ਚੈਨਲਾਂ ਨੂੰ ਇਸ ਨੀਤੀ ਤਹਿਤ ਕਵਰ ਕੀਤਾ ਜਾਵੇਗਾ।
ਪੰਜਾਬੀ ਦੇ ਨਾਮਵਰ ਕਵੀ ਪ੍ਰੋ. ਕੁਲਵੰਤ ਸਿੰਘ ਗਰੇਵਾਲ ਅੱਜ ਸਵੇਰੇ ਚਲਾਣਾ ਕਰ ਗਏ। ਪ੍ਰੋ. ਗਰੇਵਾਲ ਪਟਿਆਲੇ ਦੀ ਭੂਤਵਾੜਾ ਚਿੰਤਨਧਾਰਾ ਦਾ ਹਿੱਸਾ ਰਹੇ ਸਨ।
25 ਸਾਲਾਂ ਦੇ ਭਰ ਜਵਾਨ ਜੀਅ ਨਵਰੀਤ ਸਿੰਘ ਪੁੱਤਰ ਸ. ਵਿਕਰਮਜੀਤ ਸਿੰਘ ਨੂੰ 26 ਜਨਵਰੀ 2021 ਦੀ ਕਿਸਾਨ ਪਰੇਡ ਦੌਰਾਨ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ। ਭਾਵੇਂ ਮੌਜੂਦਾ ਕਿਸਾਨੀ ਅੰਦੋਲਨ ਦੌਰਾਨ 280 ਤੋਂ ਵੱਧ ਜੀਆਂ ਦੀ ਕੁਰਬਾਨੀ ਹੋਈ ਹੈ ਪਰ ਨਵਰੀਤ ਸਿੰਘ ਦੀ ਸ਼ਹਾਦਤ ਸਿੱਧੇ ਸਰਕਾਰੀ ਜ਼ਬਰ ਕਾਰਨ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਭ ਤੋਂ ਵੱਧ ਕੋਵਿਡ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਏ ਜਾਣ ਦਾ ਸਮਾਂ ਵਧਾ ਦਿੱਤਾ ਹੈ।
"2015 ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉਤੇ ਗੋਲੀ ਚਲਾਉਣ ਦੀ ਜਾਂਚ ਕਰ ਰਹੇ ਸਿੱਟ ਦੇ ਮੁੱਖੀ ਕੰਵਰਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੀ ਗਈ ਜਾਂਚ ਦੋ ਸਾਲਾ ਦੇ ਸਮੇਂ ਉਪਰੰਤ ਸੰਪੂਰਨ ਹੋਣ ਤੇ ਜੋ ਉਨ੍ਹਾਂ ਨੇ ਆਪਣੀ ਰਿਪੋਰਟ ਵਿਚ ਸ. ਸੁਖਬੀਰ ਸਿੰਘ ਬਾਦਲ ਉਸ ਸਮੇਂ ਦੇ ਗ੍ਰਹਿ ਵਜ਼ੀਰ ਵੱਲੋਂ ਇਸ ਸਾਜਿ਼ਸ ਵਿਚ ਸਾਮਿਲ ਹੋਣ ਵੱਲ ਇਸਾਰਾ ਕੀਤਾ
ਅਮਰੀਕਨ ਸਿੱਖ ਕਾਕਸ ਕਮੇਟੀ ਨੇ ਬਹੁਤ ਸਾਰੇ ਅੰਤਰਾਸ਼ਟਰੀ ਪੱਧਰ ਦੇ ਵਿਦਵਾਨਾਂ, ਬੁੱਧੀਜੀਵੀਆਂ, ਕਨੂੰਨ ਘਾੜਿਆਂ, ਨੀਤੀ ਘਾੜਿਆਂ ਤੇ ਸੰਯੁਕਤ ਰਾਸ਼ਟਰ ਸੰਘ ਦੇ ਗਲੋਬਲ ਪੱਧਰ ਦੇ ਬੁਲਾਰਿਆਂ ਦੇ ਸਹਿਯੋਗ ਨਾਲ ਔਰਤਾਂ ਦਾ ਅੰਤਰਰਾਸ਼ਟਰੀ ਦਿਵਸ ਮਨਾਉਣ ਦਾ ਉਪਰਾਲਾ ਕੀਤਾ।
Next Page »