April 16, 2021
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਦੀ ਜਾਂਚ ਨੂੰ ਰੱਦ ਕਰਨ ਅਤੇ ਨਵੀਂ ਸਿੱਟ ਬਣਾਉਣ ਦੇ ਹਾਈਕੋਰਟ ਵੱਲੋਂ ਆਏ ਫੈਸਲੇ ਸੰਬੰਧੀ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਅਤੇ ਪਰਮਪਾਲ ਸਿੰਘ ਸਭਰਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਦੇ ਜਥੇ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੇ ਫਰਵਰੀ ਮਹੀਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਇੰਡੀਆ ਨੇ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਲਈ ਲੋੜੀਂਦੀ ਮਨਜੂਰੀ ਨਹੀਂ ਸੀ ਦਿੱਤੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵੱਲੋਂ ਤਿੱਖਾਂ ਵਿਰੋਧ ਕੀਤਾ ਗਿਆ ਸੀ।
ਬੰਦੀ ਸਿੰਘਾਂ ਦੇ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਦਿੱਤੀ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ 30 ਦਸੰਬਰ 1995 ਨੂੰ ਦਰਜ਼ ਕੀਤੇ ਗਏ ਮੁਕਦਮੇਂ ਐਫ. ਆਈ. ਆਰ. ਨੰਬਰ 139 ਵਿੱਚ ਅਦਾਲਤ ਵੱਲੋਂ ਭਾਈ ਹਵਾਰਾ ਨੂੰ ਬਰੀ ਕਰਨ ਵਿਰੁੱਧ ਪਾਈ ਗਈ ਅਪੀਲ ਅਡੀਸ਼ਨਲ ਸੈਸ਼ਨ ਜੱਜ ਮੁਨੀਸ਼ ਅਰੋੜਾਂ ਦੀ ਅਦਾਲਤ ਵੱਲੋਂ ਖਾਰਿਜ ਕਰ ਦਿੱਤੀ ਗਈ।
ਸਮੁੱਚੀ ਸਿੱਖ ਕੌਮ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੁੱਚੀਆ ਪੰਥਕ ਜਥੇਬੰਦੀਆਂ ਜਿਨ੍ਹਾਂ ਵਿਚ ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਸੁਤੰਤਰ ਅਕਾਲੀ ਦਲ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸਟੂਡੈਟ ਫੈਡਰੇਸ਼ਨਾਂ, ਰਾਗੀਆ, ਢਾਡੀਆ, ਕਥਾਵਾਚਕਾਂ, ਪ੍ਰਚਾਰਕਾਂ, ਬੁੱਧੀਜੀਵੀਆਂ, ਨੌਜ਼ਵਾਨਾਂ, ਕਿਸਾਨਾਂ, ਮਜ਼ਦੂਰਾਂ, ਟਰਾਸਪੋਰਟਰਾਂ, ਵਪਾਰੀਆ, ਕਾਰੋਬਾਰੀਆ, ਵਿਦਿਆਰਥੀਆਂ ਨੂੰ 05 ਅਪ੍ਰੈਲ 2021 ਨੂੰ ਸਵੇਰੇ 10 ਵਜੇ ਆਪੋ-ਆਪਣੇ ਸਾਥੀਆਂ ਅਤੇ ਵਹੀਕਲ ਸਮੇਤ ਬੇਗੋਵਾਲ ਵਿਖੇ ਪਹੁੰਚਣ ਦੀ ਅਪੀਲ ਕਰਦੇ ਹੋਏ ਦਿੱਤੀ ।
ਲੰਘੀ ਦੇ ਸਦੀ ਦੇ ਆਖਰੀ ਦਹਾਕਿਆਂ ਦੌਰਾਨ ਲੜੇ ਗਏ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਕਰਕੇ ਕਰੀਬ ਤਿੰਨ ਦਹਾਕੇ ਇੰਡੀਆਂ ਸਰਕਾਰ ਵੱਲੋਂ ਕੈਦ ਵਿੱਚ ਰੱਖੇ ਗਏ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਪੱਕੀ ਰਿਹਾਈ 24 ਅਗਸਤ 2020 ਨੂੰ ਹੋਈ ਸੀ। ਭਾਈ ਲਾਲ ਸਿੰਘ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਪਿੰਡ ਅਕਾਲਗੜ੍ਹ ਸਥਿੱਤ ਆਪਣੇ ਗ੍ਰਹਿ ਵਿਖੇ ਇੱਕ ਸ਼ੁਕਰਾਨਾ ਸਮਾਗਮ ਮਿਤੀ 4 ਅਪਰੈਲ 2021 ਨੂੰ ਕਰਵਾਇਆ ਜਾ ਰਿਹਾ ਹੈ।
ਸਿੱਖ ਇਤਿਹਾਸ ਬਾਰੇ ਜਾਗਰੂਕਤਾ ਲਈ ਅਮਰੀਕਾ ਦੇ ਕਨੈਕਟੀਕਟ ਸੂਬੇ ਵਿੱਚ ਨੌਰਵਿਚ ਸ਼ਹਿਰ ਵਿਖੇ ਇੱਕ "ਸਿੱਖ ਆਰਟ ਗੈਲਰੀ" ਵਿੱਚ ਬਣਾਈ ਗਈ ਹੈ। ਇਸ ਅਜਾਇਬ ਘਰ ਵਿੱਚ ਸਰਕਾਰ-ਏ-ਖਾਲਸਾ ਤੋਂ ਲੈ ਕੇ ਸਿੱਖ ਨਸਲਕੁਸ਼ੀ ਤੱਕ ਵੱਖ-ਵੱਖ ਕਲਾਂਕ੍ਰਿਤਾਂ ਤੇ ਤਸਵੀਰਾਂ ਰਾਹੀਂ ਸਿਖਾਂ ਦੀ ਇਤਿਹਾਸਕ ਯਾਤਰਾ ਨੂੰ ਦਰਸਾਇਆ ਗਿਆ ਹੈ।
ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਅੰਗਦ ਦੇਵ ਕਾਲਜ 'ਚ ਸੈਮੀਨਾਰ ਕਰਵਾਇਆ ਗਿਆ।
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਜੀ ਬਾਪੂ ਹਰਦੀਪ ਸਿੰਘ ਡਿਬਡਿਬਾ ਵੱਲੋਂ ਨੌਜਵਾਨਾਂ ਅਤੇ ਕਿਸਾਨੀ ਮੋਰਚੇ ਦੌਰਾਨ ਇੱਕਜੁਟਤਾ ਨੂੰ ਮਜਬੂਤ ਕਰਨ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ 25 ਮਾਰਚ ਵਾਲੇ ਦਿਨ ‘ਸ਼ਹੀਦ ਨਵਰੀਤ ਸਿੰਘ ਨੌਜਵਾਨ-ਕਿਸਾਨ ਏਕਤਾ ਇੱਕਜੁਟਤਾ ਮਾਰਚ’ ਕੀਤਾ ਜਾ ਰਿਹਾ ਹੈ।
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ 21 ਮਾਰਚ 2021 ਨੂੰ ਬੰਡਾਲਾ ਵਿਖੇ ਸਮਾਗਮ ਕਰਵਾਇਆ ਗਿਆ।
ਦਹਾਕਾ ਪਹਿਲਾਂ ਸਿਡਨੀ ਸ਼ਹਿਰ ਨਿਵਾਸੀ ਕੁੱਝ ਪੰਥ ਦਰਦੀਆਂ ਦੀ ਇੱਕ ਬੈਠਕ ਹੋਈ ਜਿਸ ਵਿੱਚ ਵਿਚਾਰਾਂ ਚੱਲ ਪਈਆਂ ਕਿ ਆਸਟ੍ਰੇਲੀਆ ਵਿੱਚ ਸਿੱਖ ਸਕੂਲ ਖੋਲਿਆ ਜਾਵੇ ਤਾਂ ਕਿ ਭਵਿੱਖ ਵਿੱਚ ਸਿਡਨੀ ਵਸਦਾ ਸਿੱਖ ਭਾਈਚਾਰਾ ਵੀ ਆਧੁਨਿਕ ਸਿੱਖਿਆ ਪ੍ਰਬੰਧ ਦੇ ਨਾਲ ਨਾਲ ਗੁਰਮਤਿ ਸਿੱਖਿਆ ਦਾ ਪਸਾਰ ਕਰ ਸਕੇ।
Next Page »